ਜੇ ਤੂੰ ਰੱਬ ਨੂੰ ਪਾਉਣਾ ਬੰਦਿਆ ਫੜ੍ਹ ਲੈ
ਗੁਰੂ ਦਾ ਪੱਲਾ,
ਬਾਣੀ ਪੜ੍ਹ ਕੇ ਬਦਲ ਲੈ ਜੀਵਨ ‘ਤੇ ਕਰ ਲੈ
ਜਨਮ ਸਵੱਲਾ।
ਅੱਜ ਇਸ ਦੁਨੀਆਂ ਵਿੱਚ ਕਈ ਸੰਤ ਮਹਾਂਪੁਰਸ਼
ਕਹਾਉਂਦੇ,
ਆਪਣਾ-ਆਪਣਾ ਨਾਮ ਦੇ ਕੇ ਚੇਲੇ ਪਏ ਬਣਾਉਂਦੇ,
ਲੱਖਾਂ ਦੇ ਚੜਾਵੇ ਚੜ੍ਹਦੇ ‘ਤੇ ਪੈਸਾ ਬੜਾ
ਕਮਾਉਂਦੇ,
ਮੂਰਖ ਲੋਕੀ ਇਹਨਾਂ ਮਗਰ ਲੱਗ ਕੇ ਸਾਰਾ ਕੁੱਝ
ਗਵਾਉਂਦੇ,
ਹਾਲੇ ਵੀ ਸੁਧਰ ਜਾ ਬੰਦਿਆ ਕਿਉਂ ਹੋਇਆ
ਫਿਰਦਾਂ ਝੱਲਾ,
ਬਾਣੀ ਪੜ੍ਹ ਕੇ ਬਦਲ ਲੈ ਜੀਵਨ ‘ਤੇ ਕਰ ਲੈ
ਜਨਮ ਸਵੱਲਾ।
ਕੋਈ ਕਹਿੰਦਾ ਮਾਲਾ ਫੇਰਨ ਨੂੰ ‘ਤੇ ਕੋਈ ਜਪਾਵੇ
ਨਾਮ,
ਕੋਈ ਕਹੇ ਦੁੱਖ ਭੰਜਨੀ ਪੜ੍ਹ ਲਾ ਮਿਲ ਜਾਊ ਦੁੱਖਾਂ
ਤੋਂ ਆਰਾਮ,
ਕੋਈ ਕਹੇ ਬੱਸ ਇੱਕ ਸੰਪਟ ਪਾਠ ਕਰਾਲਾ ਹੋ ਜਾਊ
ਤੇਰਾ ਕਾਮ,
ਜਿੰਨੇ ਬਾਬੇ ਓਨੇ ਤਰੀਕੇ ਲੁੱਟਣ ਸਵੇਰੇ ਸ਼ਾਮ,
ਕਿਸੇ ਨਹੀਂ ਨਿਭਣਾ ਨਾਲ ਤੇਰੇ, ਤੂੰ ਰਹਿ ਜਾਵੇਂਗਾ ਕੱਲਾ ,
ਬਾਣੀ ਪੜ੍ਹ ਕੇ ਬਦਲ ਲੈ ਜੀਵਨ ‘ਤੇ ਕਰ ਲੈ
ਜਨਮ ਸਵੱਲਾ।
ਗੁਰਬਾਣੀ ਕੋਈ ਮੰਤਰ ਨਹੀਂ ਹੈ, ਜੀਵਨ ਜਾਚ
ਸਿਖਾਵੇ,
ਇਹਨੂੰ ਸਮਝ ਕੇ ਹਰ ਇੱਕ ਬੰਦਾ ਸਹੀ ਰਸਤੇ ਤੇ
ਆਵੇ,
ਵਕਾਰਾਂ ਤੋਂ ਖਲਾਸੀ ਪਾ ਕੇ ਰੱਬੀ ਗੁਣ
ਅਪਣਾਵੇ,
ਇੱਕ ਸਚਿਆਰਾ ਮਨੁੱਖ ਬਨਣ ਦਾ ਰਸਤਾ ਇਸਤੋਂ
ਪਾਵੇ,
‘ਗੋਲਡੀ’ ਗੁਰੂ ਦੀ ਬਾਣੀ ਨੂੰ ਧਾਰ ਲੈ ਅੰਦਰ, ਛੱਡੀਂ
ਨਾ ਇਹਦਾ ਪੱਲਾ,
ਬਾਣੀ ਪੜ੍ਹ ਕੇ ਬਦਲ ਲੈ ਜੀਵਨ ‘ਤੇ ਕਰ ਲੈ
ਜਨਮ ਸਵੱਲਾ।
No comments:
Post a Comment